੧੨੪੪
ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥ ੧੬ ॥ ਸਲੋਕ ਮਃ ੧ ॥ ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨੀੑ ਲਦਿਆ ਇਕਿ ਲਦਿ ਚਲੇ ਇਕਨੀੑ ਬਧੇ ਭਾਰ ॥ ਇਕਨਾੑ ਹੋਈ ਸਾਖਤੀ ਇਕਨਾੑ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥ ੧ ॥ ਮਃ ੧ ॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥ ੨ ॥ ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥ ੧੭ ॥ ਸਲੋਕ ਮਃ ੪ ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥ ੧ ॥ ਮਃ ੪ ॥ ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥ ੨ ॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਵਦਾ ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਆਨੁ ਹਰਿ ਦਰਿ ਸੋਹਾਇਆ ॥ ੧੮ ॥ ਸਲੋਕ ਮਃ ੧ ॥ ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥ ੧ ॥ ਮਃ ੧ ॥ ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮੀੑਐ ॥ ਨਾਨਕ ਵੇਖੈ ਆਪੀ ਫੂਕ ਕਢਾਏ ਢਹਿ ਪਵੈ ॥ ੨ ॥ ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਆਨੇੑਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ ਨਾਨਕ ਸਤਿਗੁਰਿ ਮਿਲਿਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥