੧੨੪੫
ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨੑ ਕੈ ਪੋਤੈ ਪੁੰਨੁ ਹਤ ਤਿਨੀੑ ਦਰਸਨੁ ਪਾਇਆ ॥ ੧੯ ॥ ਸਲੋਕ ਮਃ ੧ ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜਿੑ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥ ੧ ॥ ਮਃ ੨ ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥ ੨ ॥ ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥ ੨੦ ॥ ਸਲੋਕ ਮਃ ੧ ॥ ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥ ੧ ॥ ਮਹਲਾ ੩ ॥ ਨਉਮੀ ਨੇਮੁ ਸਚੁ ਜੇ ਕਰੈ ॥ ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥ ੨ ॥ ਪਉੜੀ ॥ ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥ ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥ ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥ ੨੧ ॥ ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥ ੧ ॥ ਮਃ ੧ ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀੑ ॥ ਮਨਿ ਅੰਧੈ ਊਂਧੈ ਕਵਲਿ ਦਿਸਨਿੑ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥