੧੨੪੬
ਖਰੇ ਕਰੂਪ ॥ ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥ ੨ ॥ ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥ ੨੨ ॥ ਸਲੋਕ ਮਃ ੪ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨਾੑ ਏਕ ਲਿਵ ਲਾਗੀ ॥ ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥ ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥ ੧ ॥ ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨਾੑ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥ ੨ ॥ ਪਉੜੀ ॥ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਤਿਸਹਿ ਨ ਜਾਣਨੀੑ ਮਨਮੁਖਿ ਦੁਕੁ ਪਾਈ ॥ ੨੩ ॥ ਸਲੋਕ ਮਃ ੩ ॥ ਪੜਿੑ ਪੜਿੑ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਤਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥ ੧ ॥ ਮਃ ੩ ॥ ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥ ੨ ॥ ਪਉੜੀ ॥ ਗੜਿ ਕਾਇਆ ਸੀਗਾਰ ਬਹ ਭਾਂਤਿ ਬਣਾਈ ॥ ਰੰਗ ਪਰੰਗ ਕਤੀਫਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥