੧੨੪੭
ਪਹਿਰਹਿ ਧਰ ਮਾਈ ॥ ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥ ੨੪ ॥ ਸਲੋਕ ਮਃ ੩ ॥ ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥ ੧ ॥ ਮਃ ੩ ॥ ਜਿਨੀੑ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥ ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥ ੨ ॥ ਪਉੜੀ ॥ ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥ ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥ ੨੫ ॥ ਸਲੋਕੁ ਮਃ ੩ ॥ ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥ ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੀੑ ਉਪਰਿ ਚੋਰ ॥ ੧ ॥ ਮਃ ੫ ॥ ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥ ੨ ॥ ਪਉੜੀ ॥ ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥ ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥ ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥ ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥ ੨੬ ॥ ਸਲੋਕ ਮਃ ੩ ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰਿ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥ ੧ ॥ ਮਃ ੩ ॥ ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥ ੨ ॥ ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥