੧੨੪੮
ਕਿਉ ਤਰੀਐ ਤਾਰੀ ॥ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥ ੨੭ ॥ ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥ ੧ ॥ ਮਃ ੩ ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥ ੨ ॥ ਪਉੜੀ ॥ ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥ ੨੮ ॥ ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥ ੧ ॥ ਮਃ ੩ ॥ ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥ ੨ ॥ ਪਉੜੀ ॥ ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥ ੨੯ ॥ ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨੀੑ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਇਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥ ੧ ॥ ਮਃ ੩ ॥ ਹਰਿ ਗੁਰਮੁਖਿ ਤਿਨੀੑ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥ ੨ ॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥ ੩੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥