੧੨੪੯
ਸਲੋਕ ਮਃ ੩ ॥ ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿੑ ਕੀਤੇ ਤਿਸੈ ਨ ਸੇਵਨੀੑ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥ ੧ ॥ ਮਃ ੩ ॥ ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥ ੨ ॥ ਪਉੜੀ ॥ ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥ ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥ ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥ ੩੧ ॥ ਸਲੋਕ ਮਃ ੩ ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨੇੑ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥ ੧ ॥ ਮਃ ੩ ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥ ੨ ॥ ਪਉੜੀ ॥ ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥