੧੨੫
ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥ ੨ ॥ ਗੁਰਮੁਖਿ ਹਰਿ ਦਰਿ ਸੋਭਾ ਪਾਏ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥ ੩ ॥ ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥ ੪ ॥ ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥ ੫ ॥ ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥ ੬ ॥ ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥ ੭ ॥ ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥ ੮ ॥ ੨੫ ॥ ੨੬ ॥ ਮਾਝ ਮਹਲਾ ੩ ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥ ੧ ॥ ਰਹਾਉ ॥ ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥ ੨ ॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥ ੩ ॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥ ੪ ॥ ਆਪੇ ਮਾਇਆ ਆਪੇ ਛਾਇਆ ॥ ਆਪੁ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥ ੫ ॥ ਆਪੇ ਕਰੇ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥ ੬ ॥ ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥ ੭ ॥ ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥