੧੨੫੦
ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥ ੩੨ ॥ ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥ ੧ ॥ ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ ਜਗਿ ਆਨੇੑਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥ ੨ ॥ ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਬੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥ ੩੩ ॥ ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥ ੧ ॥ ਮਃ ੪ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥ ੨ ॥ ਮਃ ੪ ॥ ਸਾਵਣ ਆਇਆ ਝਿਮ ਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਰਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨਾੑ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥ ੩ ॥ ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥ ੩੪ ॥ ਸਲੋਕ ਮਃ ੩ ॥ ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥