੧੨੫੧
ਨ ਚਲਈ ਨ ਹੁਜਤਿ ਕਰਣੀ ਜਾਇ ॥ ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥ ੧ ॥ ਮਃ ੩ ॥ ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥ ੨ ॥ ਪਉੜੀ ਮਃ ੫ ॥ ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥ ੩੫ ॥ ਸਲੋਕ ਮਃ ੫ ॥ ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥ ੧ ॥ ਮਃ ੫ ॥ ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥ ੨ ॥ ਪਉੜੀ ॥ ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥ ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥ ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥ ੩੬ ॥ ੧ ॥ ਸੁਧੁ ॥

ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥
ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥ ੧ ॥ ਰਹਾਉ ॥ ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥ ੧ ॥ ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਿਪਤਿ ਖਿਨ ਮਹਿ ਗਏ ਬਿਲਾਤ ॥ ੨ ॥ ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥