੧੨੫੨
ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥ ੩ ॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥ ੪ ॥ ੧ ॥ ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥ ੧ ॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥ ੧ ॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥ ੨ ॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥ ੩ ॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥ ੪ ॥ ੨ ॥

ਸਾਰੰਗ ਬਾਣੀ ਨਮਦੇਉ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥
ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥ ੧ ॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥ ੧ ॥ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥ ੨ ॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜੑ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥ ੩ ॥ ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥ ੪ ॥ ੧ ॥ ਬਦਰੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥ ੧ ॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥ ੧ ॥ ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥ ੨ ॥ ੨ ॥ ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥ ੧ ॥ ਰਹਾਉ ॥ ਮੇਰੀ ਬਾਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥