੧੨੫੩
ਮੋ ਪੈ ਜਬਾਬੁ ਨ ਹੋਇ ॥ ੧ ॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥ ੨ ॥ ੩ ॥

ਸਾਰੰਗ ੴ ਸਤਿਗੁਰ ਪ੍ਰਸਾਦਿ ॥
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥ ੧ ॥ ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥ ੧ ॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥ ੨ ॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥ ੩ ॥ ੧ ॥ ੬ ॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

ਸਾਰੰਗ ਮਹਲਾ ੫ ਸੂਰਦਾਸ ॥ ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭ ਅਰਪਿਓ ਅਨਦ ਸਹਜ ਧੁਨਿ ਝੋਕ ॥ ੧ ॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥ ੧ ॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥ ੨ ॥ ੧ ॥ ੮ ॥

ਸਾਰੰਗ ਕਬੀਰ ਜੀਉ ॥ ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥ ੧ ॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥ ੧ ॥ ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥ ੨ ॥ ੧ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥