੧੨੫੪
ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਦਿ ॥
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥ ੧ ॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥ ੧ ॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥ ੨ ॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥ ੩ ॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥ ੪ ॥ ੧ ॥ ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥ ੧ ॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥ ੧ ॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥ ੨ ॥ ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥ ੩ ॥ ਆਵਣ ਜਾਣ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥