੧੨੫੫
੨ ॥ ਮਲਾਰ ਮਹਲਾ ੧ ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥ ੧ ॥ ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੇੑ ਗੁਰਿ ਰਾਖੇ ਸਚੁ ਪਾਇਆ ॥ ੧ ॥ ਰਹਾਉ ॥ ਤੀਰਥਿ ਤੇਜੁ ਨਿਵਾਰਿ ਨ ਨਾੑਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥ ੨ ॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥ ੩ ॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥ ੪ ॥ ੩ ॥ ਮਲਾਰ ਮਹਲਾ ੧ ॥ ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥ ੧ ॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥ ੧ ॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥ ੨ ॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥ ੩ ॥ ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥ ੪ ॥ ਮੁਕਤਿ ਭਈ ਬੰਧਨ ਗੁਰਿ ਖੋਲੇੑ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥ ੫ ॥ ੪ ॥ ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥