੧੨੫੬
ਕਾਮੁ ਕ੍ਰੋਧੁ ਚੰਡਾਰੁ ॥ ੧ ॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ॥ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥ ੧ ॥ ਰਹਾਉ ॥ ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥ ੨ ॥ ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥ ੩ ॥ ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥ ੪ ॥ ੫ ॥

ਮਲਾਰ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਜਾ ਨਾਉ ॥ ੧ ॥ ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥ ੧ ॥ ਰਹਾਉ ॥ ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥ ੨ ॥ ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥ ੩ ॥ ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀਂ. ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥ ੪ ॥ ੧ ॥ ੬ ॥ ਮਲਾਰ ਮਹਲਾ ੧ ॥ ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥ ੧ ॥ ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥ ੧ ॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥ ੨ ॥ ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥ ੩ ॥ ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥ ੪ ॥ ੨ ॥ ੭ ॥ ਮਲਾਰ ਮਹਲਾ ੧ ॥ ਦੁਖ ਮਹੁਰਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥