੧੨੫੭
ਮਾਰਣ ਹਰਿ ਨਾਮੁ ॥ ਮਿਲਾ ਸੰਤੋਖ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥ ੧ ॥ ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥ ੧ ॥ ਰਹਾਉ ॥ ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥ ੨ ॥ ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥ ੩ ॥ ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥ ੪ ॥ ੩ ॥ ੮ ॥ ਮਲਾਰ ਮਹਲਾ ੧ ॥ ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੋ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥ ੧ ॥ ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਧਨੰਤਰਿ ਸਾਹਿਬੁ ਬੀਰ ॥ ੨ ॥ ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਠਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥ ੩ ॥ ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥ ੪ ॥ ੪ ॥ ੯ ॥

ਮਲਾਰ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥ ੧ ॥ ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥ ੧ ॥ ਰਹਾਉ ॥ ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥ ੨ ॥ ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੁ ਅਪਣਾ ਅਹਿਨਿਸਿ ਨਾਮੁ ਵਖਾਣੀ ॥ ੩ ॥ ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥