੧੨੫੯
ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥ ੨ ॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥ ੩ ॥ ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥ ੪ ॥ ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥ ੫ ॥ ੪ ॥ ਮਲਾਰ ਮਹਲਾ ੩ ॥ ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥ ੧ ॥ ਮਨ ਮੇਰੇ ਖਿਨੁ ਖਿਨੁ ਨਾਮੁ ਸਮਾੑਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥ ੧ ॥ ਰਹਾਉ ॥ ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹੁ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥ ੨ ॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥ ੩ ॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥ ੪ ॥ ੫ ॥ ਮਲਾਰ ਮਹਲਾ ੩ ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥ ੧ ॥ ਜਿਨ ਕਉ ਲਿਲਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥ ੧ ॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥