੧੨੬
ਅੰਤਰਿ ਆਪੇ ਵੇਖਿ ਵਿਖਾਲਣਿਆ ॥ ੮ ॥ ੨੬ ॥ ੨੭ ॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥ ੧ ॥ ਰਹਾਉ ॥ ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥ ੨ ॥ ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥ ੩ ॥ ਕਾਇਆ ਅੰਦਰਿ ਪਾਪੁ ਪੁਨੁੰ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥ ੪ ॥ ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥ ੫ ॥ ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥ ੬ ॥ ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥ ੭ ॥ ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥ ੮ ॥ ੨੭ ॥ ੨੮ ॥ ਮਾਝ ਮਹਲਾ ੩ ॥ ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥ ੧ ॥ ਰਹਾਉ ॥ ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥ ੨ ॥ ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥ ੩ ॥ ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥