੧੨੬੦
ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥ ੨ ॥ ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥ ੩ ॥ ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥ ੪ ॥ ੬ ॥ ਮਲਾਰ ਮਹਲਾ ੩ ॥ ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥ ੧ ॥ ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥ ੧ ॥ ਰਹਾਉ ॥ ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥ ੨ ॥ ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥ ੩ ॥ ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀਂ. ਤਿਸੁ ਆਗੈ ਨਾਨਕ ਆਪੁ ਗਵਾਈ ॥ ੪ ॥ ੭ ॥ ਮਲਾਰ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥ ੧ ॥ ਮਨ ਰੇ ਮਨ ਸਿਉ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥ ੧ ॥ ਰਹਾਉ ॥ ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥ ੨ ॥ ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥ ੩ ॥ ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥ ੪ ॥ ੮ ॥ ਮਲਾਰ ਮਹਲਾ ੩ ॥ ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥ ੧ ॥ ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥ ੧ ॥ ਰਹਾਉ ॥ ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥ ੨ ॥ ਚੰਦਨ ਗੰਧ ਸੁਗੰਧ ਹੈ ਬਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥