੧੨੬੧
ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥ ੩ ॥ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥ ੪ ॥ ੯ ॥

ਮਲਾਰ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥ ੧ ॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥ ੧ ॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥ ੨ ॥ ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥ ੩ ॥ ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥ ੪ ॥ ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥ ੫ ॥ ੧ ॥ ੧੦ ॥ ਮਲਾਰ ਮਹਲਾ ੩ ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥ ੧ ॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥ ੧ ॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥ ੨ ॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥ ੩ ॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥