੧੨੬੨
ਨਾਮਿ ਸਮਾਹਾ ॥ ੪ ॥ ੨ ॥ ੧੧ ॥ ਮਲਾਰ ਮਹਲਾ ੩ ॥ ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥ ੧ ॥ ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥ ੧ ॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥ ੨ ॥ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥ ੩ ॥ ਕੋਟਿ ਮਧੇ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥ ੪ ॥ ੩ ॥ ੧੨ ॥ ਮਲਾਰ ਮਹਲਾ ੩ ॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥ ੧ ॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥ ੧ ॥ ਰਹਾਉ ॥ ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਂ.ਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥ ੨ ॥ ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥ ੩ ॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥ ੪ ॥ ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥ ੫ ॥ ੪ ॥ ੧੩ ॥ ੯ ॥ ੧੩ ॥ ੨੨ ॥

ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੈ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥ ੧ ॥ ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥