੧੨੬੩
ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥ ੧ ॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥ ੨ ॥ ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥ ੩ ॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥ ੪ ॥ ੧ ॥ ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥ ੧ ॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥ ੧ ॥ ਰਹਾਉ ॥ ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥ ੨ ॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥ ੩ ॥ ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥ ੪ ॥ ੨ ॥ ਮਲਾਰ ਮਹਲਾ ੪ ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥ ੧ ॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥ ੧ ॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥ ੨ ॥ ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥ ੩ ॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥ ੪ ॥ ੩ ॥ ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥