੧੨੬੪
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥ ੧ ॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥ ੨ ॥ ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥ ੩ ॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥ ੪ ॥ ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥ ੫ ॥ ੪ ॥ ਮਲਾਰ ਮਹਲਾ ੪ ॥ ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨੑ ਸ਼ੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥ ੧ ॥ ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥ ੧ ॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥ ੨ ॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥ ੩ ॥ ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥ ੪ ॥ ੫ ॥ ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥ ੧ ॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥ ੧ ॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥ ੨ ॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਬੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥