੧੨੬੫
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥ ੪ ॥ ੬ ॥ ਮਲਾਰ ਮਹਲਾ ੪ ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜੑ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥ ੧ ॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥ ੧ ॥ ਰਹਾਉ ॥ ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥ ੨ ॥ ਹਰਿ ਕਾ ਨਾਮੁ ਅਗੋਚਰ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥ ੩ ॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਨਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਨੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥ ੪ ॥ ੭ ॥

ਮਲਾਰ ਮਹਲਾ ੪ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥ ੧ ॥ ਰਹਾਉ ॥ ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥ ੧ ॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥ ੨ ॥ ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥ ੩ ॥ ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਕਮ ਕਾ ਸਭ ਸੋਰ ॥ ੪ ॥ ੧ ॥ ੮ ॥ ਮਲਾਰ ਮਹਲਾ ੪ ॥ ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥ ੧ ॥ ਰਹਾਉ ॥ ਹਰਿ ਹਮਾਰੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥