੧੨੬੬
ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥ ੧ ॥ ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥ ੨ ॥ ੨ ॥ ੯ ॥ ੯ ॥ ੧੩ ॥ ੯ ॥ ੩੧ ॥

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥ ੧ ॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥ ੧ ॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥ ੨ ॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥ ੩ ॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥ ੪ ॥ ੧ ॥ ਮਲਾਰ ਮਹਲਾ ੫ ॥ ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮਾੑਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥ ੧ ॥ ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥ ੧ ॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥ ੨ ॥ ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥ ੩ ॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥ ੪ ॥ ੨ ॥ ਮਲਾਰ ਮਹਲਾ ੫ ॥ ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥ ੧ ॥ ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥