੧੨੬੭
ਗ੍ਰਿਹਿ ਮੰਗਲ ਸੁਹਲਾਵੀ ॥ ੧ ॥ ਰਹਾਉ ॥ ਮਨੂਆ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥ ੨ ॥ ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥ ੩ ॥ ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥ ੪ ॥ ੩ ॥ ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥ ੧ ॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥ ੧ ॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥ ੨ ॥ ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਨ ਡਾਰਹੁ ਪ੍ਰਭ ਕਰਤੇ ॥ ੩ ॥ ੪ ॥

ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਪ੍ਰਭ ਮੇਰੇ ਉਇ ਬੈਰਾਗੀ ਤੀਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਹਰਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥ ੧ ॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥ ੧ ॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ. ॥ ੧ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥ ੨ ॥ ੧ ॥ ੫ ॥ ਮਲਾਰ ਮਹਲਾ ੫ ॥ ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥ ੧ ॥ ਰਹਾਉ ॥ ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ. ਇਹ ਹਉਮੈ ਕੀ ਢੀਠਾਈ ॥ ੧ ॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥ ੨ ॥ ੨ ॥ ੬ ॥ ਮਲਾਰ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥