੧੨੬੮
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥ ੧ ॥ ਰਹਾਉ ॥ ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥ ੧ ॥ ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥ ੨ ॥ ੩ ॥ ੭ ॥ ਮਲਾਰ ਮਹਲਾ ੫ ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥ ੧ ॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥ ੧ ॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥ ੨ ॥ ੪ ॥ ੮ ॥ ਮਲਾਰ ਮਹਲਾ ੫ ॥ ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥ ੧ ॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥ ੧ ॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥ ੨ ॥ ੫ ॥ ੯ ॥ ਮਲਾਰ ਮਹਲਾ ੫ ॥ ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥ ੧ ॥ ਰਹਾਉ ॥ ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥ ੧ ॥ ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥ ੨ ॥ ੬ ॥ ੧੦ ॥ ਮਲਾਰ ਮਹਲਾ ੫ ॥ ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥ ੧ ॥ ਰਹਾਉ ॥ ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥ ੧ ॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥ ੨ ॥ ੭ ॥ ੧੧ ॥ ਮਲਾਰ ਮਹਲਾ ੫ ॥ ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥