੧੨੬੯
ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥ ੧ ॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥ ੧ ॥ ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥ ੨ ॥ ੮ ॥ ੧੨ ॥ ਮਲਾਰ ਮਹਲਾ ੫ ॥ ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥ ੧ ॥ ਰਹਾਉ ॥ ਦੇਵ ਕੁਲ ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥ ੧ ॥ ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥ ੨ ॥ ੯ ॥ ੧੩ ॥ ਮਲਾਰ ਮਹਲਾ ੫ ॥ ਆਜੁ ਮੈ ਬੈਸਿਓ ਹਰਿ ਹਾਟ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥ ੧ ॥ ਰਹਾਉ ॥ ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲੇੑ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥ ੧ ॥ ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥ ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥ ੨ ॥ ੧੦ ॥ ੧੪ ॥ ਮਲਾਰ ਮਹਲਾ ੫ ॥ ਬਹੁ ਬਿਧਿ ਮਾਇਆ ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥ ੧ ॥ ਰਹਾਉ ॥ ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥ ੧ ॥ ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸਕੰਟ ਫਿਰਿ ਆਨੋ ॥ ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥ ੨ ॥ ੧੧ ॥ ੧੫ ॥ ਮਲਾਰ ਮਹਲਾ ੫ ॥ ਦੁਸਟ ਮੁਏ ਬਿਖੁ ਖਾਈ ਰੀ ਮਾਈ ॥ ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਣ ਕਉ ਕਿਰਪਾ ਆਈ ॥ ੧ ॥ ਰਹਾਉ ॥ ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈ ॥ ੧ ॥ ਅਨਾਥਾ ਨਾਥੁ ਦੀਨ ਦੁਖਭੰਜਨ ਆਪਿ ਲੀਏ ਲੜਿ ਲਾਈ ॥ ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥ ੨ ॥ ੧੨ ॥ ੧੬ ॥ ਮਲਾਰ ਮਹਲਾ ੫ ॥ ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥ ੧ ॥ ਰਹਾਉ ॥ ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥