੧੨੭
ਸੁਖੁ ਪਾਵਣਿਆ ॥ ੪ ॥ ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥ ੫ ॥ ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥ ੬ ॥ ਪੇਈਅੜੈ ਪਿਰੁ ਮੰਨਿ ਵਸਾਇਆ ॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥ ੭ ॥ ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥ ੮ ॥ ੨੮ ॥ ੨੯ ॥ ਮਾਝ ਮਹਲਾ ੩ ॥ ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥ ੧ ॥ ਰਹਾਉ ॥ ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥ ੨ ॥ ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥ ੩ ॥ ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥ ੪ ॥ ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥ ੫ ॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥ ੬ ॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥ ੭ ॥ ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥ ੮ ॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥ ੯ ॥ ੨੯ ॥ ੩੦ ॥ ਮਾਝ ਮਹਲਾ ੩ ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥