੧੨੭੦
ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥ ੧ ॥ ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਜਉ ਨਾਨਕ ਅਪੁਨੋ ਕੀਜੈ ॥ ੨ ॥ ੧੩ ॥ ੧੭ ॥ ਮਲਾਰ ਮਃ ੫ ॥ ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥ ੧ ॥ ਰਹਾਉ ॥ ਜੈ ਜੈਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਉ ਨ ਲਾਇਓ ॥ ੧ ॥ ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥ ੨ ॥ ੧੪ ॥ ੧੮ ॥

ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥ ੧ ॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥ ੧ ॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥ ੨ ॥ ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥ ੩ ॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥ ੪ ॥ ੧ ॥ ੧੯ ॥ ਮਲਾਰ ਮਹਲਾ ੫ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥ ੧ ॥ ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥ ੧ ॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥