੧੨੭੧
੨ ॥ ਦੁਖ ਸੁਖ ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ ਪਰਤਾਪ ॥ ੩ ॥ ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥ ੪ ॥ ੨ ॥ ੨੦ ॥ ਮਲਾਰ ਮਹਲਾ ੫ ॥ ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥ ੧ ॥ ਸਦਾ ਸਦਾ ਮਨ ਨਾਮੁ ਸਮਾੑਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥ ੧ ॥ ਰਹਾਉ ॥ ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥ ੨ ॥ ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥ ੩ ॥ ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥ ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥ ੪ ॥ ੩ ॥ ੨੧ ॥ ਮਲਾਰ ਮਹਲਾ ੫ ॥ ਗੁਰ ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹਿ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ ਸਦ ਹਰਿ ਗੁਣ ਗਾਇ ॥ ੧ ॥ ਮਨ ਮੇਰੇ ਗੁਰੁ ਪੂਰਾ ਸਾਲਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥ ੧ ॥ ਰਹਾਉ ॥ ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥ ੨ ॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰ ਪਰਮੇਸਰੁ ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥ ੩ ॥ ਗੁਰੁ ਪੂਰਾ ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ ਪ੍ਰਭ ਸਚੁ ਅਰਦਾਸਿ ॥ ੪ ॥ ੪ ॥ ੨੨ ॥

ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂ.ਗਾਰ ॥ ਤਜਿਓ ਰੀ ਸਗਲ ਬਿਕਾਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥