੧੨੭੨
ਧਾਵਤੋ ਅਸਥਿਰੁ ਥੀਆ ॥ ੧ ॥ ਰਹਾਉ ॥ ਐਸੇ ਰੇ ਮਨ ਪਾਇਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥ ੧ ॥ ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੌ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥ ੨ ॥ ੧ ॥ ੨੩ ॥ ਮਲਾਰ ਮਹਲਾ ੫ ॥ ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥ ੧ ॥ ਰਹਾਉ ॥ ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥ ੧ ॥ ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥ ੨ ॥ ੨ ॥ ੨੪ ॥ ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥ ੧ ॥ ਰਹਾਉ ॥ ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥ ੧ ॥ ਗਿਰਿ ਤਰ ਥਲ ਜਲ ਭਵਨ ਭਰਪੂਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥ ੨ ॥ ੩ ॥ ੨੫ ॥ ਮਲਾਰ ਮਹਲਾ ੫ ॥ ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥ ੧ ॥ ਰਹਾਉ ॥ ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜਿਆਰੇ ॥ ੧ ॥ ਬਿਸਮ ਬਿਸਸੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰ ਹੀ ਏਕ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥ ੨ ॥ ੪ ॥ ੨੬ ॥ ਮਲਾਰ ਮਹਲਾ ੫ ॥ ਬਰਸੁ ਸਰਸੁ ਆਗਿਆ ॥ ਹੋਹਿ ਆਨੰਦ ਸਗਲ ਭਾਗ ॥ ੧ ॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥ ੧ ॥ ਘਨ ਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥ ੨ ॥ ੫ ॥ ੨੭ ॥ ਮਲਾਰ ਮਹਲਾ ੫ ॥ ਗੁਨ ਗੋੁਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥ ੧ ॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥ ੧ ॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥