੧੨੭੩
ਕੈ ਚਰਨ ਲਾਗਿ ॥ ਨਾਨਕ ਗਾਵੈ ਗੋਬਿੰਦ ਨੀਤ ॥ ੨ ॥ ੬ ॥ ੨੮ ॥ ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥ ੧ ॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥ ੧ ॥ ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥ ੨ ॥ ੭ ॥ ੨੯ ॥ ਮਲਾਰ ਮਹਲਾ ੫ ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥ ੧ ॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥ ੧ ॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਾਇਆ ਧਾਰਿ ॥ ੨ ॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥ ੩ ॥ ੮ ॥ ੩੦ ॥

ਮਲਾਰ ਮਹਲਾ ੧ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਚਕਵੀ ਨੈਨ ਨੀਂ.ਦ ਨਹਿ ਚਾਹੈ ਬਿਨੁ ਪਿਰ ਨੀਂ.ਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥ ੧ ॥ ਪਿਰ ਭਾਵੈ ਪ੍ਰੈਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥ ੧ ॥ ਰਹਾਉ ॥ ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥ ੨ ॥ ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥ ੩ ॥ ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਹਰਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥ ੪ ॥ ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ. ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥ ੫ ॥ ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ. ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥ ੬ ॥ ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥ ੭ ॥ ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ. ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥ ੮ ॥ ੧ ॥ ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥