੧੨੭੪
ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥ ੧ ॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥ ੧ ॥ ਰਹਾਉ ॥ ਜੈ ਜਹਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥ ੨ ॥ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥ ੩ ॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੀੑ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ. ॥ ੪ ॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥ ੫ ॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥ ੬ ॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥ ੭ ॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥ ੮ ॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥ ੯ ॥ ੨ ॥ ਮਲਾਰ ਮਹਲਾ ੧ ॥ ਚਾਤਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥ ੧ ॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥ ੧ ॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥ ੨ ॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥ ੩ ॥ ਰੂਖੀਂ. ਬਿਰਖੀਂ. ਊਡਉ ਭੂਖਾ ਪੀਵਾ ਨਾਮੁ ਸੁਭਾਈ ॥ ੪ ॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥ ੫ ॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥ ੬ ॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂ.ਦ ਨ ਪਾਈ ॥ ੭ ॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥ ੮ ॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥ ੯ ॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥ ੧੦ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥