੧੨੭੫
ਮਲਾਰ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥ ੧ ॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥ ੧ ॥ ਰਹਾਉ ॥ ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮਾੑਲਸਿ ਰੂੜੀੑ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥ ੨ ॥ ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥ ੩ ॥ ਜਿਤੁ ਘਰਿ ਵਸਹਿ ਤੁਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਧਾ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥ ੪ ॥ ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥ ੫ ॥ ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥ ੬ ॥ ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥ ੭ ॥ ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥ ੮ ॥ ੧ ॥ ੪ ॥ ਮਲਾਰ ਮਹਲਾ ੧ ॥ ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥ ੧ ॥ ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮਾੑਲਿ ॥ ੧ ॥ ਰਹਾਉ ॥ ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥ ੨ ॥ ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥ ੩ ॥ ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥ ੪ ॥ ਰਸਿ ਚੂਗਹਿ ਮਨਮੁਖਿ ਗਾਵਾਰਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥