੧੨੭੬
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥ ੫ ॥ ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮਾੑਲੁ ॥ ੬ ॥ ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥ ੭ ॥ ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥ ੮ ॥ ੨ ॥ ੫ ॥

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥
ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥ ੧ ॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥ ੧ ॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥ ੨ ॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥ ੩ ॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥ ੪ ॥ ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥ ੫ ॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥ ੬ ॥ ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥ ੭ ॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥ ੮ ॥ ੧ ॥ ਮਲਾਰ ਮਹਲਾ ੩ ॥ ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰੁ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥ ੧ ॥ ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥ ੧ ॥ ਰਹਾਉ ॥ ਹਰਿ ਆਪਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥