੧੨੭੭
ਭੇਟਿਆ ਸਭੁ ਜਨਮੁ ਸਵਾਰਣਹਾਰੁ ॥ ੨ ॥ ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥ ੩ ॥ ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥ ੪ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥ ੫ ॥ ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥ ੬ ॥ ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮਿ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥ ੭ ॥ ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ਗੁਰੁ ਭੇਰੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥ ੮ ॥ ੨ ॥

ਮਲਾਰ ਮਹਲਾ ੩ ਅਸਟਪਦੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲੑਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚਤ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥ ੧ ॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥ ੧ ॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਂ.ਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥ ੨ ॥ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥ ੩ ॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥ ੪ ॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥