੧੨੭੮
ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥ ੬ ॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥ ੭ ॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਇਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥ ੮ ॥ ੧ ॥ ੩ ॥ ੫ ॥ ੮ ॥

ਰਾਗੁ ਮਲਾਰ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥ ੧ ॥ ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਮਹਾ ਪਤਿਤ ਤੁਮੑ ਤਾਰੇ ॥ ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮਾੑਰੇ ॥ ੨ ॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥ ੩ ॥ ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੀੑ ਹਰਿ ਹਰਿ ਧਿਆਇਆ ॥ ੪ ॥ ੧ ॥

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੩ ॥ ਗੁਰ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥