੧੨੮
ਦੂਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥ ੧ ॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥ ੨ ॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀਂ. ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥ ੩ ॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥ ੪ ॥ ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥ ੫ ॥ ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥ ੬ ॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੈ ਦੁਖੁ ਪਾਵਣਿਆ ॥ ੭ ॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥ ੮ ॥ ੩੦ ੩੧ ॥ ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥ ੧ ॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥ ੨ ॥ ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥ ੩ ॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥ ੪ ॥ ਨਿਰਮਲ ਹੰਸਾ ਪ੍ਰੇਮ ਪਿਆਰ ॥ ਹਰਿ ਸਰਿ ਵਸੈ ਹਉਮੈ ਮਾਰਿ ॥ ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥ ੫ ॥ ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥