੧੨੮੦
ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਧੁਰਹੁ ਫੁਰਮਾਇਆ ॥ ੩ ॥ ਸਲੋਕ ਮਃ ੨ ॥ ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥ ੧ ॥ ਮਃ ੨ ॥ ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥ ੨ ॥ ਪਉੜੀ ॥ ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਬਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚਿ ਪਛਾਣੀਐ ॥ ੪ ॥ ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥ ੧ ॥ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥ ੨ ॥ ਪਉੜੀ ॥ ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨੀੑ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੀੑ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨਾੑ ਵਿਟਹੁ ਹਉ ਵਾਰਿਆ ॥ ੫ ॥ ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥ ੧ ॥ ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥ ੨ ॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਰਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥