੧੨੮੧
ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਸਿਫਤਿ ਬੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥ ੬ ॥ ਸਲੋਕ ਮਃ ੩ ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥ ੧ ॥ ਮਃ ੩ ॥ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤੁ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥ ੨ ॥ ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੇ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥ ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥ ੭ ॥ ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਨਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੇ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥ ੧ ॥ ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨੀੑ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥