੧੨੮੨
ਆਤਮਰਾਮੁ ਮੁਰਾਰਿ ॥ ੨ ॥ ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨੀੑ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥ ੮ ॥ ਸਲੋਕ ਮਃ ੩ ॥ ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥ ੧ ॥ ਮਃ ੩ ॥ ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ ੲਤ ਜਾਲ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥ ੨ ॥ ਪਉੜੀ ॥ ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥ ੯ ॥ ਸਲੋਕ ਮਃ ੩ ॥ ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥ ੧ ॥ ਮਃ ੩ ॥ ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥ ੨ ॥ ਪਉੜੀ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥