੧੨੮੩
ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥ ੧੦ ॥ ਸਲੋਕ ਮਃ ੩ ॥ ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥ ੧ ॥ ਮਃ ੩ ॥ ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥ ੨ ॥ ਪਉੜੀ ॥ ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੈ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਹਣਤ ਗਣੀ ॥ ਮਨਮੁਖ ਮੋਹਿ ਗਿਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥ ੧੧ ॥ ਸਲੋਕ ਮਃ ੩ ॥ ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥ ੧ ॥ ਮਃ ੩ ॥ ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥ ੨ ॥ ਪਉੜੀ ॥ ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕਿ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥ ੧੨ ॥ ਸਲੋਕ ਮਃ ੩ ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥