੧੨੮੪
ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥ ੧ ॥ ਮਃ ੩ ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥ ੨ ॥ ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥ ੧੩ ॥ ਸਲੋਕ ਮਃ ੫ ॥ ਰਾਤਿ ਨ ਵਿਹਾਵੀ ਸਾਕਤਾਂ ਜਿਨਾੑ ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥ ੧ ॥ ਮਃ ੫ ॥ ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥ ੨ ॥ ਪਉੜੀ ॥ ਸਚਾ ਸਤਿਗੁਰੁ ਸੇਵਿ ਸਚੁ ਸਮਾੑਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥ ੧੪ ॥ ਸਲੋਕ ਮਃ ੩ ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੈ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥ ੧ ॥ ਮਃ ੩ ॥ ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥ ੨ ॥ ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜਾੑਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥