੧੨੮੬
ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮਾੑਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥ ੨ ॥ ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਾਮੈ ਭਾਇਆ ॥ ਨਾਨਕ ਸਚਿ ਸਾਲਾਹਿ ਲਿਖਿਆ ਪਾਇਆ ॥ ੧੮ ॥ ਸਲੋਕ ਮਃ ੧ ॥ ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੈੑ ਛਜ ॥ ਦੇਨਿੑ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥ ੧ ॥ ਮਃ ੧ ॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ. ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥ ੨ ॥ ਪਉੜੀ ॥ ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥ ੧੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥