੧੨੮੮
ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲੁ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥ ੨੧ ॥ ਸਲੋਕ ਮਃ ੨ ॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥ ੧ ॥ ਮਃ ੧ ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨਾੑ ਪੜਿੑਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੀੑ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨਿੑ ਬੈਠੇ ਸੁਤੇ ॥ ਚਾਕਰ ਨਹਦਾ ਪਾਇਨਿੑ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ. ਵਢੀਂ. ਲਾਇਤਬਾਰ ॥ ੨ ॥ ਪਉੜੀ ॥ ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀੑ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥ ੨੨ ॥ ਸਲੋਕ ਮਃ ੧ ॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥ ੧ ॥ ਮਃ ੧ ॥ ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ. ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨਿੑ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥ ੨ ॥ ਪਉੜੀ ॥ ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥ ੨੩ ॥ ਸਲੋਕ ਮਃ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥