੧੨੮੯
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥ ੧ ॥ ਮਃ ੧॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥ ੨ ॥ ਪਉੜੀ ॥ ਪੜੀੑਐ ਨਾਮੁ ਸਾਲਾਹ ਹੋਰਿ ਬੁਧੀਂ. ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥ ੨੪ ॥ ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੂਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥ ੧ ॥ ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥