੧੨੯
ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥ ੬ ॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥ ੭ ॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥ ੮ ॥ ੩੧ ॥ ੩੨ ॥ ਮਾਝ ਮਹਲਾ ੩ ॥ ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥ ੧ ॥ ਰਹਾਉ ॥ ਦੇਵੀ ਦੇਵਾ ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥ ੨ ॥ ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥ ੩ ॥ ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥ ੪ ॥ ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥ ੫ ॥ ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥ ੬ ॥ ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥ ੭ ॥ ਜਿਨਿ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥ ੮ ॥ ੧ ॥ ੩੨ ॥ ੩੩ ॥ ਮਾਝ ਮਹਲਾ ੪ ॥ ਆਦਿ ਪੁਰਖੁ ਅਪਰੰਪਰੁ ਆਪੇ ॥ ਆਪੇ ਥਾਪੇ ਥਾਪਿ ਉਥਾਪੇ ॥ ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥ ਤਿਸੁ ਰੂਪ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥ ੧ ॥ ਰਹਾਉ ॥ ਤੂ ਦਇਆਲੁ ਕਿਰਪਾਲੁ ਪ੍ਰਭੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥