੧੨੯੩
ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥ ੩ ॥ ੨ ॥

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੇ ਰਾਮ ਗੋਬਿੰਦ ਗੁਨ ਸਾਰੰ ॥ ੧ ॥ ਰਹਾਉ ॥ ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥ ੧ ॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰੁ ਨਮਸਕਾਰੰ ॥ ੨ ॥ ਮੇਰੀ ਜਾਤ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥ ੩ ॥ ੧ ॥ ਮਲਾਰ ਹਰਿ ਜਪਤ ਤੇਊ ਜਨਾ ਪਦਮ ਕਲਵਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥ ੧ ॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥ ੨ ॥ ਜਾ ਕੇ ਕੁਟੰਬ ਕੇ ਢੇਢ ਸਭ ਡੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥ ੩ ॥ ੨ ॥

ਮਲਾਰ ੴ ਸਤਿਗੁਰ ਪ੍ਰਸਾਦਿ ॥
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ ਮੈਲੇ ਕਪਰੇ ਕਹਾ ਲਉ ਧੋਵਉ ॥ ਆਵੈਗੀ ਨੀਦ ਕਹਾ ਲਗੁ ਸੋਵਉ ॥ ੧ ॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥ ੨ ॥ ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥ ੩ ॥ ੧ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥