੧੨੯੫
ਹੀਆਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥ ੨ ॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥ ੩ ॥ ਤੁਮੑ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥ ੪ ॥ ੨ ॥ ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥ ੧ ॥ ਰਹਾਉ ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥ ੧ ॥ ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥ ੨ ॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥ ੩ ॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥ ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥ ੪ ॥ ੩ ॥ ਕਾਨੜਾ ਮਹਲਾ ੪ ॥ ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥ ੧ ॥ ਰਹਾਉ ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥ ੧ ॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥ ੨ ॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥ ੩ ॥ ਤੁਮੑਰੇ ਜਨ ਤੁਮੑ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥ ੪ ॥ ੪ ॥ ਕਾਨੜਾ ਮਹਲਾ ੪ ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜਿੑ ਵੇੜੀੑ ਗੁਰ ਕੈ ਸਬਦਿ ਲੀਓ ਗੜੁ ਜੀਤਿ ॥ ੧ ॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥