੧੨੯੬
ਦੇਹ ਭੀਤਿ ॥ ੧ ॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥ ੨ ॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥ ੩ ॥ ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥ ੪ ॥ ੫ ॥ ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਜਗੰਨਾਥ ॥ ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥ ੧ ॥ ਰਹਾਉ ॥ ਸੁਆਮੀ ਅਭੈ ਨਿਰੰਜਨ ਨਰਹਰਿ ਤੁਮੑ ਰਾਖਿ ਲੇਹੁ ਹਮ ਪਾਪੀ ਪਾਥ ॥ ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥ ੧ ॥ ਤੁਮੑ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੈ ਪਾਈ ਨਹੀ ਹਾਥ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥ ੨ ॥ ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥ ੩ ॥ ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜੰਗਨਾਥ ॥ ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥ ੪ ॥ ੬ ॥

ਕਾਨੜਾ ਮਹਲਾ ੪ ਪੜਤਾਲ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥
ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥ ੧ ॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥ ੧ ॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਹੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥ ੨ ॥ ੧ ॥ ੭ ॥ ਕਾਨੜਾ ਮਹਲਾ ੪ ॥ ਹਰਿ ਗੁਨ ਗਾਵਹੁ ਜਗਦੀਸ ॥ ਏਕਾ ਜੀਅ ਕੀਚੈ ਲਖ ਬੀਸ ॥ ਜਪਿ ਹਰਿ ਹਰਿ ਸਬਦਿ ਜਪੀਸ ॥ ਹਰਿ ਹੋ ਹੋ ਕਿਰਪੀਸ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥